Menu

ਜ਼ਬੂਰ 108

IRV

1 ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੈਂ ਗਾਵਾਂਗਾ, ਹਾਂ, ਮੈਂ ਆਪਣੇ ਪਰਤਾਪ ਸਣੇ ਭਜਨ ਕੀਰਤਨ ਕਰਾਂਗਾ! 2 ਹੇ ਸਿਤਾਰ ਤੇ ਬਰਬਤ, ਜਾਗੋ, ਮੈਂ ਫਜ਼ਰ ਨੂੰ ਵੀ ਜਗਾ ਦਿਆਂਗਾ! 3 ਹੇ ਯਹੋਵਾਹ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਕੌਮਾਂ ਵਿੱਚ ਮੈਂ ਤੇਰੀ ਅਰਾਧਨਾ ਕਰਾਂਗਾ। 4 ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ! 5 ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!। 6 ਤਾਂ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ। 7 ਪਰਮੇਸ਼ੁਰ ਆਪਣੇ ਪਵਿੱਤਰ ਸਥਾਨ ਤੋਂ ਬੋਲਿਆ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ, ਮੈਂ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ। 8 ਗਿਲਆਦ ਮੇਰਾ ਹੈ, ਮਨੱਸ਼ਹ ਵੀ, ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ, 9 ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਫ਼ਲਿਸਤ ਉੱਤੇ ਮੈਂ ਨਾਰਾ ਮਾਰਾਂਗਾ। 10 ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਦੇਸ ਤੱਕ ਮੇਰੀ ਅਗਵਾਈ ਕਰੇਗਾ? 11 ਹੇ ਪਰਮੇਸ਼ੁਰ, ਕੀ ਤੂੰ ਸਾਨੂੰ ਤਿਆਗ ਨਹੀਂ ਦਿੱਤਾ, ਕਿ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ? 12 ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ। 13 ਪਰਮੇਸ਼ੁਰ ਦੀ ਮਦਦ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!।

Everything we make is available for free because of a generous community of supporters.

Donate