Menu

ਜ਼ਬੂਰ 125

IRV

1 ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਰਬਤ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ! 2 ਜਿਵੇਂ ਪਰਬਤ ਯਰੂਸ਼ਲਮ ਦੇ ਆਲੇ-ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ। 3 ਦੁਸ਼ਟਾਂ ਦਾ ਰਾਜ-ਡੰਡ ਧਰਮੀਆਂ ਦੇ ਉੱਤੇ ਬਣਿਆ ਨਾ ਰਹੇਗਾ, ਅਜਿਹਾ ਨਾ ਹੋਵੇ ਕਿ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ। 4 ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਅਤੇ ਸਿੱਧੇ ਮਨ ਵਾਲਿਆਂ ਨਾਲ ਵੀ। 5 ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।

Everything we make is available for free because of a generous community of supporters.

Donate