Menu

ਜ਼ਬੂਰ 131

IRV

1 ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ਼ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ। 2 ਨਿਸੰਗ ਮੈਂ ਆਪਣੀ ਜਾਨ ਨੂੰ ਸ਼ਾਂਤ ਅਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਦੇ ਨਾਲ ਹੈ, ਹਾਂ, ਤਿਵੇਂ ਹੀ ਦੁੱਧ ਛੁਡਾਏ ਹੋਏ ਬਾਲਕ ਵਾਂਗੂੰ ਮੇਰੀ ਜਾਨ ਮੇਰੇ ਅੰਦਰ ਹੈ। 3 ਹੇ ਇਸਰਾਏਲ, ਯਹੋਵਾਹ ਉੱਤੇ ਆਸ ਰੱਖ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!

Everything we make is available for free because of a generous community of supporters.

Donate