Menu

ਜ਼ਬੂਰ 47

IRV

1 ਹੇ ਸਭ ਲੋਕੋ, ਤਾੜੀਆਂ ਵਜਾਓ, ਜੈ-ਜੈਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ, 2 ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਨਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ! 3 ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਹੇਠ ਕਰ ਦਿੰਦਾ ਹੈ। 4 ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ। ਸਲਹ। 5 ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ। 6 ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ! 7 ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਲ ਨਾਲ ਅਰਾਧਨਾ ਕਰੋ! 8 ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ। 9 ਕੌਮਾਂ ਦੇ ਪਤਵੰਤ ਇਕੱਠੇ ਹੋਏ ਹਨ, ਕਿ ਉਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!

Everything we make is available for free because of a generous community of supporters.

Donate