Menu

ਜ਼ਬੂਰ 54

IRV

1 ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ! 2 ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ, 3 ਕਿਉਂ ਜੋ ਘਮੰਡੀ ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ। ਸਲਹ। 4 ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, ਪ੍ਰਭੂ ਮੇਰੀ ਜਾਨ ਦਾ ਸੰਭਾਲੂ ਹੈ। 5 ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ, ਆਪਣੀ ਸਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇ! 6 ਖੁਸ਼ੀ ਦੀ ਭੇਟ ਮੈਂ ਤੇਰੇ ਲਈ ਚੜ੍ਹਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਉਹ ਭਲਾ ਹੈ। 7 ਉਹ ਨੇ ਤਾਂ ਸਾਰੇ ਦੁੱਖ ਤੋਂ ਮੈਨੂੰ ਛੁਡਾਇਆ ਹੈ, ਅਤੇ ਮੇਰੀ ਅੱਖ ਨੇ ਮੇਰੇ ਵੈਰੀਆਂ ਉੱਤੇ ਵੇਖ ਲਿਆ ਹੈ!

Everything we make is available for free because of a generous community of supporters.

Donate